ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਮਜਬੂਤ ਕਰ ਰਹੀ ਮਾਨ ਸਰਕਾਰ: ਵਿਧਾਇਕਾ ਨੀਨਾ ਮਿੱਤਲ

ਰਾਜਪੁਰਾ,07 ਅਗਸਤ(ਹਿਮਾਂਸ਼ੂ ਹੈਰੀ):ਪੰਜਾਬ ਸਰਕਾਰ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਵੱਲ ਪੱਕੇ ਕਦਮ ਚੁੱਕ ਰਹੀ ਹੈ। ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਨੇ ਅੱਜ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਨਵੀਂ ਪਹਲ ਕਰਦਿਆਂ ਮਿੰਨੀ ਸਕੱਤਰੇਤ ਰਾਜਪੁਰਾ ਵਿਖੇ ਕਰੀਬ 31 ਲਾਇਸੰਸ ਹੋਲਡਰਾਂ ਨੂੰ ਬੂਥ ਅਲਾਟਮੈਂਟ ਦੇ ਪੱਤਰ ਵੰਡੇ।ਇਸ ਸਮਾਰੋਹ ਵਿੱਚ ਐਸ.ਡੀ.ਐਮ. ਅਵਿਕੇਸ਼ ਗੁਪਤਾ, ਡੀ.ਐਸ.ਪੀ. ਮਨਜੀਤ ਸਿੰਘ, ਨਾਜ਼ਰ ਗੁਰਜੀਤ ਸਿੰਘ ਅਤੇ ਐਮ.ਟੀ.ਸੀ. ਭੁਪਿੰਦਰ ਸਿੰਘ ਵੀ ਹਾਜ਼ਰ ਰਹੇ।ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਨੂੰ ਘਰ-ਘਰ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ‘ਤੇ ਖੜਾ ਕਰਨ ਲਈ ਸੰਘਰਸੀਲ ਹੈ।ਉਨ੍ਹਾਂ ਕਿਹਾ ਜੇਕਰ ਕੋਈ ਨੌਜਵਾਨ ਕੰਮ ਕਰਨਾ ਚਾਹੁੰਦਾ ਹੈ, ਤਾਂ ਪੰਜਾਬ ਸਰਕਾਰ ਉਨ੍ਹਾਂ ਦੇ ਹਮੇਸ਼ਾ ਨਾਲ ਖੜੀ ਹੈ।ਇਸ ਮੌਕੇ ਆਪਣੇ ਸੰਬੋਧਨ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਦੱਸਿਆ ਕਿ ਲਾਇਸੰਸ ਹੋਲਡਰ ਪਿਛਲੇ ਲੰਮੇ ਸਮੇਂ ਤੋਂ ਬੂਥ ਅਲਾਟਮੈਂਟ ਦੀ ਮੰਗ ਕਰ ਰਹੇ ਸਨ, ਜਿਸ ਨੂੰ ਹੁਣ ਮਾਨ ਸਰਕਾਰ ਦੀ ਰਹਿਨੁਮਾਈ ਹੇਠ ਪੂਰਾ ਕੀਤਾ ਗਿਆ ਹੈ।ਉਨ੍ਹਾਂ ਨੇ ਲਾਇਸੰਸ ਹੋਲਡਰ ਨੂੰ ਇਮਾਨਦਾਰੀ ਅਤੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਕੰਮ ਕਰਨ ਲਈ ਉਤਸ਼ਾਹਿਤ ਵੀ ਕੀਤ।ਇਸ ਮੌਕੇ ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਨੇ ਸਿਹਤ ਖੇਤਰ ਵਿਚ ਇਤਿਹਾਸਕ ਕਦਮ ਚੁੱਕਦਿਆਂ ਸਿਹਤ ਬੀਮਾ ਦੀ ਰਕਮ ₹5 ਲੱਖ ਤੋਂ ਵਧਾ ਕੇ ₹10 ਲੱਖ ਕਰ ਦਿੱਤੀ ਹੈ।ਹੁਣ ਹਰ ਇੱਕ ਨਾਗਰਿਕ ਨੂੰ ਵੱਡੇ ਹਸਪਤਾਲਾਂ ਵਿੱਚ ਇਲਾਜ ਦੀ ਉਚਿਤ ਸਹੂਲਤ ਮਿਲ ਰਹੀ ਹੈ, ਜੋ ਪਹਿਲਾਂ ਇਕ ਸੁਪਨਾ ਬਰਾਬਰ ਸੀ।ਇਸ ਮੌਕੇ ਪੱਤਰਕਾਰਾਂ ਵੱਲੋਂ ਲੈਂਡ ਪੂਲਿੰਗ ਸਬੰਧੀ ਸਵਾਲ ਪੁੱਛਿਆ ਗਿਆ, ਤਾਂ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਹਿੱਤ ਦੀ ਸਰਕਾਰ ਹੈ। ਜੇਕਰ ਕਿਸਾਨ ਲੈਂਡ ਪੂਲਿੰਗ ਨੀਤੀ ਨੂੰ ਪਸੰਦ ਨਹੀਂ ਕਰਨਗੇ, ਤਾਂ ਸਰਕਾਰ ਇਸ ‘ਤੇ ਕੋਈ ਨਾ ਕੋਈ ਰਸਤਾ ਕੱਢਣ ਲਈ ਵਿਚਾਰ ਕਰੇਗੀ। ਉਨਾ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ੀ ਨਾਲ ਕੀਤੇ ਜਾਣਗੇ ਤਾਂ ਜੋ ਜ਼ਿਆਦਾ ਤੋਂ ਜ਼ਿਆਦਾ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਿਆ ਜਾ ਸਕੇ।ਇਸ ਮੌਕੇ ਲਾਇਸੰਸ ਹੋਲਡਰ ਨੌਜਵਾਨਾਂ ਨੇ ਵਿਧਾਇਕਾ ਨੀਨਾ ਮਿੱਤਲ ਦੇ ਇਸ ਉਪਰਾਲੇ ਦੀ ਦਿਲੋਂ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਆਰਥਿਕ ਰੂਪ ਤੋਂ ਮਜ਼ਬੂਤ ਬਣਨ ਦਾ ਇੱਕ ਵਧੀਆ ਮੌਕਾ ਹੈ।