ਜੀਟੀ ਰੋਡ ਤੋਂ ਢਕਾ ccਨਸੂ ਕਲਾਂ ਤੋਂ ਮਾਂਗਪੁਰ ਸੜਕ ਦੇ ਨਵੀਨੀਕਰਨ ਦਾ ਰੱਖਿਆ ਨੀਂਹ ਪੱਥਰ
71 ਲੱਖ ਦੀ ਲਾਗਤ ਨਾਲ 3.60 ਕਿਲੋਮੀਟਰ ਸੜਕ ਦੀ ਰਿਪੇਅਰ ਦਾ ਕੰਮ ਹੋਵੇਗਾ ਮੁਕੰਮਲ: ਗੁਰਲਾਲ ਘਨੌਰ

ਪਟਿਆਲਾ/ਘਨੌਰ,10 ਅਗਸਤ(ਹਿਮਾਂਸ਼ੂ ਹੈਰੀ):ਹਲਕਾ ਘਨੌਰ ਦੇ ਦਰਜਨਾਂ ਪਿੰਡਾਂ ਦੇ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। ਲੰਮੇ ਸਮੇਂ ਤੋਂ ਲਟਕ ਰਹੀ ਢਕਾਨਸੂ ਕਲਾਂ,ਖੁਰਦ, ਮਾਜ਼ਰਾ ,ਮਾਂਗਪੁਰ ਸਮੇਤ ਦਰਜਨਾਂ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਦੇ ਨਵੀਨੀਕਰਨ ਦੀ ਮੰਗ ਵਿਧਾਇਕ ਗੁਰਲਾਲ ਘਨੌਰ ਦੇ ਯਤਨ ਸਦਕਾ ਪੂਰੀ ਹੋ ਗਈ ਹੈ। ਮੇਨ ਜੀ.ਟੀ. ਰੋਡ ਤੋਂ ਲਿੰਕ ਸੜਕ ਢਕਾਨਸੂ ਕਲਾਂ ਰਾਹੀਂ ਮਾਂਗਪੁਰ ਤੱਕ 3.60 ਕਿਲੋਮੀਟਰ ਲੰਬੇ ਰੂਟ ਦੀ ਰਿਪੇਅਰ ਕਾਰਜ ਦੀ ਸ਼ੁਰੂਆਤ ਦਾ ਵਿਧਾਇਕ ਗੁਰਲਾਲ ਘਨੌਰ ਨੇ ਨੀਂਹ ਪੱਥਰ ਰੱਖਿਆ ਹੈ।ਇਸ ਪ੍ਰਾਜੈਕਟ ‘ਤੇ ਲਗਭਗ 70.98 ਲੱਖ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਚਹਿਲ ਲਾਡਾ ਨਨਹੇੜਾ, ਬਲਾਕ ਪ੍ਰਧਾਨ ਗੁਰਪ੍ਰਤਾਪ ਸਿੰਘ,ਗੁਰਤਾਜ ਸਿੰਘ ਸੰਧੂ,ਐਕਸੀਅਨ ਹਰਪ੍ਰੀਤ ਸਿੰਘ ਕਟਾਰੀਆ, ਐਸ ਡੀ ਓ ਯਾਦਵਿੰਦਰ ਸ਼ਰਮਾ ਪੀ ਡਬਲਿਊ ਡੀ ਵਿਸ਼ੇਸ਼ ਤੌਰ ਮੌਜੂਦ ਸਨ।ਇਸ ਮੌਕੇ ਸਰਪੰਚ ਦਲਜੀਤ ਸਿੰਘ ਢਕਾਨਸੂ ਕਲਾਂ, ਸਰਪੰਚ ਗੁਰਪ੍ਰੀਤ ਸਿੰਘ ਢਕਾਣਸੂ ਖੁਰਦ, ਰੇਖਾ ਰਾਣੀ ਢਕਾਨਸੂ ਮਾਜਰਾ,ਖਜਾਨ ਸਿੰਘ ਮਾਗਪੁਰ, ਜਗੀਰ ਸਿੰਘ ਪਹਿਰ ਅਤੇ ਪਿੰਡ ਵਾਸੀਆਂ, ਪਾਰਟੀ ਵਰਕਰਾਂ, ਪੰਚਾਂ-ਸਰਪੰਚਾਂ ਸਮੇਤ ਹੋਰ ਸ਼ਖ਼ਸੀਅਤਾਂ ਨੇ ਵਿਧਾਇਕ ਗੁਰਲਾਲ ਘਨੌਰ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।ਇਸ ਮੌਕੇ ‘ਤੇ ਪਿੰਡ ਵਾਸੀਆਂ ਦੇ ਚਿਹਰਿਆਂ ‘ਤੇ ਖੁਸ਼ੀ ਸਾਫ਼ ਦਿਖਾਈ ਦੇ ਰਹੀ ਸੀ, ਕਿਉਂਕਿ ਇਲਾਕਾ ਨਿਵਾਸੀਆਂ ਦੀ ਸਾਲਾਂ ਤੋਂ ਅਧੂਰੀ ਪਈ ਮੰਗ ਨੂੰ ਬੂਰ ਪਿਆ ਹੈ।ਸਮਾਗਮ ਨੂੰ ਸੰਬੋਧਨ ਕਰਦੇ ਹੋਏ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਆਮ ਜਨਤਾ ਤੱਕ ਸਿੱਧੀ ਪਹੁੰਚ ਬਣਾਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੀਆਂ ਜ਼ਰੂਰੀਆਂ ਮੰਗਾਂ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਦੇ ਵਿਸ਼ੇਸ਼ ਯਤਨਾਂ ਨਾਲ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਪੂਰਾ ਹੋਣ ‘ਤੇ ਇਲਾਕੇ ਲਈ ਇੱਕ ਮਹੱਤਵਪੂਰਨ ਤੋਹਫ਼ਾ ਸਾਬਤ ਹੋਵੇਗਾ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਢਕਾਨਸੂ ਕਲਾਂ ਸਮੇਤ ਨੇੜਲੇ ਦਰਜਨਾਂ ਪਿੰਡਾਂ ਦੇ ਨਿਵਾਸੀ ਕਾਫ਼ੀ ਸਮੇਂ ਤੋਂ ਇਸ ਸੜਕ ਦੇ ਮੁਰੰਮਤ ਕਾਰਜ ਦੀ ਮੰਗ ਕਰ ਰਹੇ ਸਨ। ਪਿਛਲੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਨੂੰ ਨਜ਼ਰਅੰਦਾਜ਼ ਕੀਤਾ ਗਿਆ ਸੀ, ਜਿਸ ਕਾਰਨ ਸੜਕ ਬੁਰੇ ਹਾਲਾਤਾਂ ਵਿੱਚ ਪਹੁੰਚ ਗਈ ਸੀ। ਖ਼ਾਸਕਰ ਬਰਸਾਤ ਦੇ ਦਿਨਾਂ ‘ਚ ਇੱਥੇ ਆਵਾਜਾਈ ਬਹੁਤ ਮੁਸ਼ਕਲ ਹੋ ਜਾਂਦੀ ਸੀ। ਸੜਕ ਉੱਤੇ ਪਾਣੀ ਭਰ ਜਾਣ ਅਤੇ ਡੂੰਘੇ ਪੈ ਚੁੱਕੇ ਖੱਡਿਆਂ ਕਾਰਨ ਲੋਕਾਂ ਨੂੰ ਘੰਟਿਆਂ ਦੀ ਦੇਰੀ ਨਾਲ ਸਫ਼ਰ ਕਰਨਾ ਪੈਂਦਾ ਸੀ। ਹੁਣ ਨਵੀਂ ਬਣਨ ਵਾਲੀ ਸੜਕ ਨਾਲ ਲੋਕਾਂ ਨੂੰ ਸੁਰੱਖਿਅਤ ਅਤੇ ਆਸਾਨ ਆਵਾਜਾਈ ਦੀ ਸੁਵਿਧਾ ਮਿਲੇਗੀ।ਉਨ੍ਹਾਂ ਦੱਸਿਆ ਕਿ 3.60 ਕਿਲੋਮੀਟਰ ਲੰਬੀ ਇਸ ਸੜਕ ਦੇ ਨਵੀਨੀਕਰਨ ਨਾਲ ਨਾ ਸਿਰਫ਼ ਢਕਾਨਸੂ ਕਲਾਂ, ਸਗੋਂ ਮਾਂਗਪੁਰ ਅਤੇ ਨੇੜਲੇ ਦਰਜਨਾਂ ਹੋਰ ਪਿੰਡਾਂ ਦੇ ਲੋਕਾਂ ਨੂੰ ਲਾਭ ਮਿਲੇਗਾ। ਇਹ ਸੜਕ ਖੇਤੀਬਾੜੀ ਅਤੇ ਵਪਾਰਕ ਦ੍ਰਿਸ਼ਟੀ ਨਾਲ ਵੀ ਮਹੱਤਵਪੂਰਨ ਹੈ, ਕਿਉਂਕਿ ਕਿਸਾਨ ਆਪਣੇ ਉਤਪਾਦ ਬਾਜ਼ਾਰਾਂ ਤੱਕ ਤੇਜ਼ੀ ਨਾਲ ਪਹੁੰਚਾ ਸਕਣਗੇ ਅਤੇ ਵਪਾਰੀਆਂ ਨੂੰ ਆਵਾਜਾਈ ਸੁਖਾਲੀ ਹੋਵੇਗੀ।ਵਿਧਾਇਕ ਗੁਰਲਾਲ ਘਨੌਰ ਨੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ‘ਤੇ ਕੋਈ ਸਮਝੌਤਾ ਜਾ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਹਲਕੇ ਦੇ ਹਰ ਹਿੱਸੇ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਲਗਾਤਾਰ ਕੋਸ਼ਿਸ਼ ਕਰ ਰਹੇ ਹਨ। ਚਾਹੇ ਗੱਲ ਸੜਕਾਂ ਦੀ ਹੋਵੇ, ਸਿਹਤ ਸਿੱਖਿਆ ਸੁਵਿਧਾਵਾਂ ਦੀ ਜਾਂ ਪਾਣੀ ਅਤੇ ਬਿਜਲੀ ਵਰਗੀਆਂ ਮੁੱਢਲੀ ਜ਼ਰੂਰਤਾਂ ਦੀ ਕਿਉਂਕਿ ਮਾਨ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਵਿਸ਼ਾਲ ਪੱਧਰ ‘ਤੇ ਕੰਮ ਕਰ ਰਹੀ ਹੈ।ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਗੁਰਲਾਲ ਘਨੌਰ ਅਤੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਇਸ ਸੜਕ ਦੇ ਨਵੀਨੀਕਰਨ ਨਾਲ ਇਲਾਕੇ ਦੀਆਂ ਕਈ ਪੁਰਾਣੀਆਂ ਸਮੱਸਿਆਵਾਂ ਦਾ ਹੱਲ ਹੋ ਜਾਵੇਗਾ।ਇਸ ਮੌਕੇ ਸਰਪੰਚ ਜਗੀਰ ਸਿੰਘ ਪਹਿਰ ਕਲਾਂ, ਸਰਪੰਚ ਨਿਸ਼ਾਨ ਸਿੰਘ ਪਹਿਰ ਖੁਰਦ, ਬਲਜੀਤ ਸਿੰਘ ਸਰਪੰਚ ਗੁਰੂ ਤੇਗਬਹਾਦਰ ਕਲੋਨੀ,ਜੇਈ ਹਰਪ੍ਰੀਤ ਸਿੰਘ, ਨਵਦੀਪ ਸਿੰਘ,ਪੰਚ ਅਮਨਦੀਪ ਸਿੰਘ,ਪੰਚ ਹਰਬੰਸ ਸਿੰਘ, ਸਤਨਾਮ ਸਿੰਘ, ਮਨਪ੍ਰੀਤ ਸਿੰਘ, ਗੁਰਮੇਲ ਸਿੰਘ, ਮਨਵੀਰ ਸਿੰਘ ਸਮੇਤ ਨੇੜਲੇ ਪਿੰਡਾਂ ਦੇ ਪੰਚ ਸਰਪੰਚ ਪਾਰਟੀ ਆਹੁਦੇਦਾਰ ਅਤੇ ਪਿੰਡ ਮੌਜੂਦ ਸਨ।