ਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਦੀਆਂ ਸੁਣੀਆਂ ਮੁਸ਼ਕਲਾਂ

ਪਟਿਆਲਾ/ਘਨੌਰ,06 ਅਗਸਤ (ਹਿਮਾਂਸ਼ੂ ਹੈਰੀ): ਪੰਜਾਬ ਕਬੱਡੀ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਲਈ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਸਮੂਹ ਹਾਜ਼ਰੀਨਾ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਅਧਾਰ ‘ਤੇ ਹੱਲ ਕਰਨੇ ਮਾਨ ਸਰਕਾਰ ਦਾ ਏਜੰਡਾ ਹੈ। ਉਨ੍ਹਾਂ ਕਿਹਾ ਕਿ ਹਲਕਾ ਘਨੌਰ ਦੇ ਵਸਨੀਕਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣੀਆਂ ਉਨ੍ਹਾਂ ਦਾ ਫ਼ਰਜ਼ ਹੈ ਅਤੇ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਤਹਿਤ ਹੁਣ ਸੂਬਾ ਵਾਸੀਆਂ ਨੂੰ ਡੋਰ-ਟੂ-ਡੋਰ ਸੇਵਾਵਾਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਹੁਣ ਆਪਣੇ ਘਰ ਬੈਠੇ ਹੀ 1076 ਨੰਬਰ ਡਾਇਲ ਕਰਕੇ 43 ਨਾਗਰਿਕ ਕੇਂਦਰਿਤ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸੂਬੇ ਵਿੱਚ 90 ਫ਼ੀਸਦੀ ਤੋਂ ਵੱਧ ਘਰੇਲੂ ਖਪਤਕਾਰਾਂ ਨੂੰ ਜ਼ੀਰੋ ਬਿਜਲੀ ਬਿੱਲ, ਮੁਹੱਲਾ ਕਲਿਨਿਕ,ਦੱਸ ਲੱਖ ਦੇ ਇਲਾਜ ਤੱਕ ਹੈਲਥ ਕਾਰਡ, ਕਿਸਾਨਾ ਨੂੰ ਨਹਿਰੀ ਪਾਣੀ, ਨਿਰਵਿਘਨ ਪਾਵਰ ਬਿਜਲੀ ਸਪਲਾਈ, ਖੇਡ ਸਟੇਡੀਅਮ,ਸਿਹਤ ਸਿੱਖਿਆ ਨੂੰ ਤਰਜੀਹ ਦਿੱਤੀ ਹੈ।ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਮਾਨ ਸਰਕਾਰ ਨੇ ਇੱਕ ਪਾਸੇ ਹਰ ਪੰਜਾਬੀ ਤੱਕ ਸਿਹਤ ਸਹੂਲਤਾਂ ਨੂੰ ਪਹੁੰਚਾਇਆ, ਤਾਂ ਦੂਜੇ ਪਾਸੇ ਨਸ਼ੇ ਵਿਰੁੱਧ ਸਖ਼ਤ ਮੁਹਿੰਮ ਚਲਾ ਕੇ ਨੌਜਵਾਨਾਂ ਨੂੰ ਖੇਡਾਂ ਵੱਲ ਵੀ ਪ੍ਰੇਰਿਤ ਕੀਤਾ ਹੈ। ਸਿਹਤ ਅਤੇ ਸੁਧਾਰ ਦੀ ਇਹ ਦੋਹਰੀ ਰਣਨੀਤੀ ਪੰਜਾਬ ਨੂੰ ਇਕ ਸੁਰੱਖਿਅਤ ਅਤੇ ਤੰਦਰੁਸਤ ਰਾਜ ਬਣਾਉਣ ਵੱਲ ਲੈ ਕੇ ਜਾ ਰਹੀ ਹੈ।ਇਸ ਮੌਕੇ ਹਲਕੇ ਦੇ ਪੰਚ ਸਰਪੰਚ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।