ਪੁਲਿਸ ਨੇ ਮੋਟਰਸਾਈਕਲ ਸਵਾਰ 2 ਵਿਅਕਤੀਆ ਨੂੰ 22 ਹਜ਼ਾਰ 200 ਨਸ਼ੀਲੀਆ ਗੋਲੀਆ ਸਮੇਤ ਕੀਤਾ ਗ੍ਰਿਫਤਾਰ

ਰਾਜਪੁਰਾ,19 ਜੁਲਾਈ(ਹਿਮਾਂਸ਼ੂ ਹੈਰੀ):ਥਾਣਾ ਸਦਰ ਪੁਲਿਸ ਨੇ ਰਾਜਪੁਰਾ ਸਰਹਿੰਦ ਨੈਸ਼ਨਲ ਹਾਈਵੇ ਰੋਡ ‘ਤੇ ਪਿੰਡ ਬਸੰਤਪੁਰਾ ਏਜੀਐਮ ਰਿਜ਼ੋਰਟ ਨੇੜੇ ਨਾਕਾਬੰਦੀ ਦੌਰਾਨ ਮੋਟਰਸਾਈਕਲ ਸਵਾਰ ਦੋ ਵਿਅਕਤੀਆ ਨੂੰ 22 ਹਜ਼ਾਰ 200 ਨਸ਼ੀਲੀਆ ਗੋਲੀਆ ਸਮੇਤ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ।ਥਾਣਾ ਸਦਰ ਪੁਲਿਸ ਦੇ ਐਸਐਚਓ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਪਟਿਆਲਾ ਵਰੁਣ ਸ਼ਰਮਾ ਦੇ ਦੋਸ਼ਾ ਨਿਰਦੇਸ਼ਾ ਤੇ ਡੀਐਸਪੀ ਰਾਜਪੁਰਾ ਮਨਜੀਤ ਸਿੰਘ ਦੀ ਯੋਗ ਅਗਵਾਈ ਹੇਠ ਉਨ੍ਹਾ ਵੱਲੋ ਏਐਸਆਈ ਅਮਰਜੀਤ ਸਿੰਘ ਤੇ ਪੁਲਿਸ ਪਾਰਟੀ ਸਮੇਤ ਰਾਜਪੁਰਾ ਸਰਹਿੰਦ ਰੋਡ ‘ਤੇ ਏਜੀਐਮ ਰਿਜ਼ੋਰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾ ਮੋਟਰਸਾਈਕਲ ਤੇ ਸਵਾਰ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੋਟਰਸਾਈਕਲ ਛੱਡ ਕੇ ਭੱਜਣ ਲੱਗੇ ਤਾਂ ਉਨ੍ਹਾ ਨੂੰ ਬੜੀ ਮੁਸਤੈਦੀ ਦੇ ਨਾਲ ਕਾਬੂ ਕੀਤਾ ਗਿਆ। ਜਿਨਾ ਦੇ ਕਬਜ਼ੇ ‘ਚ 20 ਹਜ਼ਾਰ 200 ਨਸ਼ੀਲੀਆ ਗੋਲੀਆ ਬਰਾਮਦ ਹੋਈਆ। ਕਾਬੂ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਵਾਸੀ ਬਾਗੜੀਆ ਤਰਨਤਾਰਨ ਹਾਲ ਵਾਸੀ ਮੇਜਰ ਸਿੰਘ ਨਗਰ ਤਰਨਤਾਰਨ ਅਤੇ ਸਰਤਾਜ ਸਿੰਘ ਵਾਸੀ ਜੋਹਲ ਰਾਜੂ ਸਿੰਘ ਤਰਨ ਤਾਰਨ ਵਜੋਂ ਹੋਈ। ਜਿਸ ‘ਤੇ ਥਾਣਾ ਸਦਰ ਪੁਲਿਸ ਨੇ ਉਕਤ ਵਿਅਕਤੀਆ ਦੇ ਖਿਲਾਫ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਨਸ਼ਾ ਤਸਕਰਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤਾ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ੇ ਦੀਆ ਗੋਲੀਆ ਕਿੱਥੇ ਲਿਆਏ ਸਨ। ਅਤੇ ਅੱਗੇ ਕਿੱਥੇ ਸਪਲਾਈ ਕੀਤੀਆ ਜਾਣੀਆ ਸਨ।

Leave a Reply

Your email address will not be published. Required fields are marked *