ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਅਣਮਿਥੇ ਸਮੇਂ ਲਈ ਹੜਤਾਲ ‘ਤੇ ਆਊਟ ਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਕੀਤੀ ਮੰਗ

ਰਾਜਪੁਰਾ,07 ਅਗਸਤ(ਹਿਮਾਂਸ਼ੂ ਹੈਰੀ):ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪੰਜਾਬ ਵਾਟਰ ਸਪਲਾਈ ਸੀਵਰ ਮੈਨ ਯੂਨੀਅਨ ਵੱਲੋਂ ਵੀ ਅਣਮਿਥੇ ਸਮੇਂ ਲਈ ਹੜਤਾਲ ‘ਤੇ ਜਾਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਯੂਨੀਅਨ ਨੇ ਪ੍ਰਧਾਨ ਸੰਜੀਵ ਕੁਮਾਰ (ਸੰਜੂ ਪ੍ਰਧਾਨ) ਐਸਡੀਓ ਵਾਟਰ ਸਪਲਾਈ ਐਡ ਸੀਵਰੇਜ ਰਾਜਪੁਰਾ ਨੂੰ ਇਕ ਮੰਗ ਪੱਤਰ ਸੌਂਪ ਕੇ 24 ਘੰਟੇ ਦਾ ਅਲਟੀਮੇਟਮ ਦਿੱਤਾ ਹੈ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਪੂਰੇ ਪੰਜਾਬ ਵਿਚ ਆਉਟਸੋਰਸ ਅਤੇ ਕੱਚੇ ਮੁਲਾਜ਼ਮ 15-20 ਸਾਲਾਂ ਤੋਂ ਨਿਗੂਣੀਆਂ ਤਨਖ਼ਾਹਾਂ ‘ਤੇ ਕੰਮ ਕਰਨ ਲਈ ਮਜਬੂਰ ਹਨ।ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣ ਲਈ ਪਿਛਲੇ ਦਿਨਾਂ ਤੋਂ ਪੂਰੇ ਪੰਜਾਬ ਵਿਚ ਹੜਤਾਲ ਚੱਲ ਰਹੀ ਹੈ।ਹੜਤਾਲ ਨੂੰ ਉਨ੍ਹਾਂ ਦੀ ਯੂਨੀਅਨ ਨੇ ਸਮਰਥਨ ਦੇਣ ਦਾ ਫ਼ੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਾਲ ਪਿਛਲੇ ਦੋ ਮਹੀਨਿਆਂ ਤੋਂ ਸਰਕਾਰ ਯੂਨੀਅਨਾਂ ਨਾਲ ਮੀਟਿੰਗਾਂ ਹੀ ਕਰ ਰਹੀ ਹੈ, ਅਜੇ ਤੱਕ ਮੁਲਾਜ਼ਮਾਂ ਦੇ ਭਲੇ ਲਈ ਸਰਕਾਰ ਨੇ ਕੋਈ ਵੀ ਫ਼ੈਸਲਾ ਨਹੀਂ ਲਿਆ, ਜਿਸ ਦੇ ਰੋਸ ਵਜੋਂ ਪੂਰੇ ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਹੜਤਾਲ ‘ਤੇ ਜਾਣਾ ਪੈ ਰਿਹਾ ਹੈ।

Leave a Reply

Your email address will not be published. Required fields are marked *