ਰਾਜਪੁਰਾ,29 ਨਵੰਬਰ(ਹਿਮਾਂਸ਼ੂ ਹੈਰੀ):ਥਾਣਾ ਸਦਰ ਰਾਜਪੁਰਾ ਪੁਲਿਸ ਨੇ ਚੋਰੀ ਦੇ ਦੋ ਮੋਟਰਸਾਈਕਲਾ ਤੇ ਟਰਾਂਸਫਾਰਮਰ ਸਮੇਤ ਤਿੰਨ ਚੋਰਾ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਸਦਰ ਪੁਲਿਸ ਦੇ ਐਸ.ਐਚ.ਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਚੋਰੀ ਦੀਆ ਵੱਧ ਰਹੀਆ ਵਾਰਦਾਤਾ ਨੂੰ ਦੇਖਦੇ ਹੋਏ ਪੁਲਿਸ ਚੌਕੀ ਬਸੰਤਪੁਰਾ ਵੱਲੋ ਗਸ਼ਤ ਕੀਤੀ ਜਾ ਰਹੀ ਸੀ ਤਾਂ ਇਸ ਮੌਕੇ ਪਿੰਡ ਫਰੀਦਪੁਰ ਗੁੱਜਰਾ ਦੇ ਮੋਹਤਬਰ ਵਿਅਕਤੀਆ ਵੱਲੋਂ ਇਤਲਾਹ ਦਿੱਤੀ ਗਈ ਕਿ ਕੁਝ ਸ਼ੱਕੀ ਵਿਅਕਤੀ ਸਾਡੇ ਪਿੰਡ ‘ਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਸਕਦੇ ਹਨ। ਜਿਸ ਤਹਿਤ ਪੁਲਿਸ ਪਾਰਟੀ ਨੇ ਤੁਰੰਤ ਹਰਕਤ ਵਿਚ ਆਉਂਦਿਆ ਪਿੰਡ ਵਾਸੀਆ ਦੀ ਮਦਦ ਦੇ ਨਾਲ ਤਿੰਨ ਚੋਰਾ ਨੂੰ ਕਾਬੂ ਕਰਕੇ ਉਨ੍ਹਾ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਉਨ੍ਹਾਂ ਕੋਲੋਂ ਇਕ ਖੋਲ੍ਹਿਆ ਹੋਇਆ ਚੋਰੀ ਕੀਤਾ ਟ੍ਰਾਂਸਫਾਰਮਰ ਤੇ ਦੋ ਮੋਟਰਸਾਈਕਲ ਬਰਾਮਦ ਹੋਏ। ਇਹਨਾ ਫੜੇ ਗਏ ਮੁਲਜ਼ਮਾ ਦੀ ਪਛਾਣ ਦੇਵ ਰਾਜ ਵਾਸੀ ਪੀਰ ਕਾਲੋਨੀ ਨੇੜੇ ਨੀਲਪੁਰ ਸਟੇਡੀਅਮ ਰਾਜਪੁਰਾ, ਹਰਵਿੰਦਰ ਸਿੰਘ ਉਰਫ ਹੈਰੀ ਵਾਸੀ ਨਿਊ ਅਫਸਰ ਕਾਲੋਨੀ ਅਤੇ ਸੁਮਿਤ ਕੁਮਾਰ ਵਾਸੀ ਭਟੇੜੀ ਵਜੋਂ ਹੋਈ। ਇਸ ਮੌਕੇ ਐਸ.ਐਚ.ਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਨੇ ਦੱਸਿਆ ਕਿ ਉਕਤ ਕਾਬੂ ਕੀਤੇ ਗਏ ਚੋਰਾ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਇਹ ਪਤਾ ਲਗਾਇਆ ਜਾਵੇਗਾ ਕਿ ਉਨ੍ਹਾ ਵੱਲੋਂ ਇਹ ਸਾਮਾਨ ਅੱਗੇ ਕਿੱਥੇ ਵੇਚਿਆ ਜਾਣਾ ਸੀ ਤਾ ਜੋ ਅਗਲੀ ਕਾਰਵਾਈ ਅਮਲ ਵਿਚ ਲਿਆਦੀ ਜਾ ਸਕੇ।
ਮੁਲਜਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਪੁਲਿਸ ਦੇ ਐੱਸਐੱਚਓ ਇੰਸਪੈਕਟਰ ਕਿਰਪਾਲ ਸਿੰਘ ਮੋਹੀ ਤੇ ਹੋਰ।