5 ਵਾਇੱਕਲ ਕੀਤੇ ਗਏ ਬੋਂਡ ਅਤੇ 7 ਦੇ ਕੀਤੇ ਗਏ ਚਲਾਨ
ਰਾਜਪੁਰਾ,5 ਨਵੰਬਰ(ਹਿਮਾਂਸ਼ੂ ਹੈਰੀ):ਰਾਜਪੁਰਾ ਦੇ ਟਰੈਫਿਕ ਪੁਲਿਸ ਇੰਚਾਰਜ ਗੁਰਬਚਨ ਸਿੰਘ ਵੱਲੋਂ ਆਪਣੀ ਟੀਮ ਦੇ ਨਾਲ ਨਾਕੇਬੰਦੀ ਕਰਕੇ ਦੋਪਹੀਆ ਵਾਹਨ ਚਲਾਉਣ – ਵਾਲੇ ਘੱਟ ਉਮਰ ਦੇ ਬੱਚਿਆਂ ਦੇ ਚਾਲਾਨ ਕੀਤੇ ਗਏ। ਇਸ ਮੌਕੇ ਸਕੂਲੀ – ਬੱਚਿਆਂ ਦੇ ਮੋਟਰਸਾਈਕਲ ਜਬਤ ਵੀ ਕੀਤੇ ਗਏ ਅਤੇ ਉਹਨਾਂ ਦੇ ਚਾਲਾਨ ਵੀ ਕੀਤੇ ਗਏ। ਇਸ ਮੌਕੇ ਟਰੈਫਿਕ ਇੰਚਾਰਜ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲੀਸ – ਵਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਸਕੂਲਾਂ ਵਿੱਚ ਜਾ ਕੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾਂਦਾ ਹੈ ਪਰੰਤੂ ਇਸਦੇ ਬਾਵਜੂਦ ਸਕੂਲੀ ਬੱਚੇ ਨਿਯਮਾਂ ਦੀਆਂ ਧੱਜੀਆਂ ਉੜਾਂਦੇ ਹੋਏ ਦਿਖ ਰਹੇ ਸਨ। ਉਹਨਾਂ ਇਸ ਮੌਕੇ ਕਿਹਾ ਕਿ ਪੁਲੀਸ ਵਲੋਂ ਉੱਚ ਅਧਿਕਾਰੀਆਂ ਦੇ ਨਿਰਦੇਸ਼ ਹੇਠ ਲਗਾਤਾਰ ਰਾਜਪੁਰੇ ਦੇ ਅਲੱਗ ਅਲੱਗ ਚੌਂਕਾਂ ਅਤੇ ਪੁਆਇੰਟਾਂ ਤੇ ਜਾ ਕੇ ਨਾਕੇਬੰਦੀ ਕੀਤੀ ਜਾ ਰਹੀ ਹੈ ਤੇ ਬੱਚਿਆਂ ਨੂੰ ਜਾਗਰੂਕ ਕਰਦਿਆਂ ਹੋਇਆਂ ਉਹਨਾਂ ਦੇ ਚਲਾਨ ਵੀ ਕੱਟੇ ਜਾ ਰਹੇ ਹਨ।